ਨੈਸ਼ਨਲ ਲੋਕ ਅਦਾਲਤ ਵਿਚ 14547 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਸ਼ਿਵਮ ਮਦਾਨ
ਸ਼ਿਵਮ ਮਦਾਨ Chief Editor
May 24, 2025 • 8:43 PM
LATEST NEWS
Logo
ਨੈਸ਼ਨਲ ਲੋਕ ਅਦਾਲਤ ਵਿਚ 14547 ਕੇਸਾਂ ਦਾ ਨਿਪਟਾਰਾ ਕੀਤਾ ਗਿਆ
“ਨੈਸ਼ਨਲ ਲੋਕ ਅਦਾਲਤ ਵਿਚ 14547 ਕੇਸਾਂ ਦਾ ਨਿਪਟਾਰਾ ਕੀਤਾ ਗਿਆ”
Favicon
Read more on punjabi.thepublicbytes.com
24 May 2025
https://punjabi.thepublicbytes.com/14547-cases-were-disposed-of-in-the-National-Lok-Adalat
Copied
ਨੈਸ਼ਨਲ ਲੋਕ ਅਦਾਲਤ ਵਿਚ 14547 ਕੇਸਾਂ ਦਾ ਨਿਪਟਾਰਾ ਕੀਤਾ ਗਿਆ
ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ : ਸ਼ੈਸ਼ਨ ਜੱਜ ਅਵਤਾਰ ਸਿੰਘ
ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਾਦੇਸ਼ਾਂ ਹੇਠ, ਸ. ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ 24.05.2025 ਨੂੰ ਜਿਲ੍ਹਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ। 
ਇਸ ਨੈਸ਼ਨਲ ਲੋਕ ਅਦਾਲਤ ਵਿਚ ਜਿਲ੍ਹਾ ਫਾਜ਼ਿਲਕਾ ਵਿਖੇ 11 ਬੈਂਚ ਲਗਾਏ ਗਏ ਜਿਸ ਵਿਚ 5 ਬੈਂਚ ਫਾਜ਼ਿਲਕਾ, 3 ਬੈਂਚ ਅਬੋਹਰ ਅਤੇ 3 ਬੈਂਚ ਜਲਾਲਾਬਾਦ ਦੇ ਸਨ। ਇਸ ਮੋਕੇ ਤੇ ਫਾਜ਼ਿਲਕਾ ਵਿਖੇ ਸ. ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 16303 ਕੇਸ ਲਗਾਏ ਗਏ ਜਿਸ ਵਿੱਚ 14547 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 22,13,57,071/— ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਮੈਡਮ ਰੂਚੀ ਸਵੱਪਨ ਸ਼ਰਮਾ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ।
ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇੋ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ। 
ਇਥੇ ਇਹ ਵੀ ਦੱਸਣਯੋਗ ਹੈ ਕਿ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਲਈ ਤੁਸੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੇ ਦਫਤਰ ਵਿੱਚ ਬਨੇ ਫਰੰਟ ਆਫਿਸ ਵਿੱਚ ਕੇਸ ਲਗਾ ਸਕਦੇ ਹੋ ਅਤੇ ਵਧੇਰੀ ਜਾਨਕਾਰੀ ਲਈ ਟੋਲ ਫਰੀ ਨੰ 15100 ਜਾਂ ਦਫਤਰ ਦਾ ਨੰ. 01638—261500 ਤੇ ਸੰਪਰਕ ਕਰ ਸਕਦੇ ਹੋ।

favorite Follow us for the latest updates:

ਸ਼ਿਵਮ ਮਦਾਨ Chief Editor

ਸ਼ਿਵਮ ਮਦਾਨ "ਪਬਲਿਕ ਬਾਈਟਸ" ਦੇ ਸੰਸਥਾਪਕ ਅਤੇ ਸੰਪਾਦਕ ਹਨ। ਉਹ ਨਿਸਪੱਖ ਅਤੇ ਪ੍ਰਭਾਵਸ਼ਾਲੀ ਪੱਤਰਕਾਰਤਾ ਵਲ ਅੰਗੀਕਾਰ ਕਰਦੇ ਹੋਏ, ਲੋਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਮਹੱਤਵਪੂਰਨ ਖ਼ਬਰਾਂ ਪਹੁੰਚਾਉਣ ਲਈ ਸਮਰਪਿਤ ਹਨ। ਉਨ੍ਹਾਂ ਦਾ ਉਦੇਸ਼ ਯਥਾਰਥਪੂਰਨ ਅਤੇ ਭਰੋਸੇਯੋਗ ਜਾਣਕਾਰੀ ਪ੍ਰਦਾਨ ਕਰਨਾ ਹੈ।

Digital Archives

Follow Us

Recommended Posts

amp_stories Web Stories
local_fire_department Trending menu Menu