ਆਪ ਪਾਰਟੀ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਜਗਰੂਪ ਸਿੰਘ ਬਣੇ ਫਾਜ਼ਿਲਕਾ ਸੰਗਠਨ ਦੇ ਇੰਚਾਰਜ

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ
ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor
Jun 25, 2025 • 9:38 PM
LATEST NEWS
Logo
ਆਪ ਪਾਰਟੀ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਜਗਰੂਪ ਸਿੰਘ ਬਣੇ ਫਾਜ਼ਿਲਕਾ ਸੰਗਠਨ ਦੇ ਇੰਚਾਰਜ
“ਆਪ ਪਾਰਟੀ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਜਗਰੂਪ ਸਿੰਘ ਬਣੇ ਫਾਜ਼ਿਲਕਾ ਸੰਗਠਨ ਦੇ ਇੰਚਾਰਜ”
Favicon
Read more on punjabi.thepublicbytes.com
25 Jun 2025
https://punjabi.thepublicbytes.com/AAP-party-makes-new-appointments-Jagroop-Singh-becomes-in-charge-of-Fazilka-organization
Copied
ਆਪ ਪਾਰਟੀ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਜਗਰੂਪ ਸਿੰਘ ਬਣੇ ਫਾਜ਼ਿਲਕਾ ਸੰਗਠਨ ਦੇ ਇੰਚਾਰਜ
ਫਾਜ਼ਿਲਕਾ, 25 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਫਾਜਿਲਕਾ ਦੇ ਵਿਧਾਇਕ ਨੇ ਹਲਕੇ ਵਿਖੇ ਨਵ ਨਿਯੁਕਤ ਬਲਾਕ ਪ੍ਰਧਾਨ ਸ. ਜਗਰੂਪ ਸਿੰਘ ਨੂੰ ਹਲਕਾ ਫਾਜ਼ਿਲਕਾ ਦਾ ਸੰਗਠਨ ਦਾ ਇੰਚਾਰਜ ਬਣਨ ਤੇ ਲੱਖ ਲੱਖ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਫਾਜ਼ਿਲਕਾ ਵਿਚ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜਬੂਤ ਕੀਤਾ ਜਾਵੇਗਾ। 

ਉਨ੍ਹਾਂ ਕਿਹਾਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਅੰਦਰ ਵੱਖ-ਵੱਖ ਅਹੁਦਿਆਂ *ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕੇ ਦਾ ਸੰਗਠਨ ਦਾ ਇੰਚਾਰਜ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕੋਈ ਵੀ ਸਮੱਸਿਆ ਪੇਸ਼ ਆਉਣ *ਤੇ ਉਹ ਹਲਕੇ ਦੇ ਸੰਗਠਨ ਇੰਚਾਰਜ ਨਾਲ ਰਾਬਤਾ ਕਾਇਮ ਕਰਕੇ ਹਲਕਾ ਵਿਧਾਇਕਾਂ ਦੇ ਅੱਗੇ ਰੱਖਣ ਅਤੇ ਲੋਕ ਸਮੱਸਿਆਵਾਂ ਦਾ ਹਲ ਹੋ ਸਕੇ। 


ਵਿਧਾਇਕ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਦੇ ਹੋਰ ਵੀ ਮਿਹਨਤੀ ਵਰਕਰਾਂ ਅਹਿਮ ਜਿੰਮੇਵਾਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੇ ਮਸਲੇ ਪੂਰੀ ਪਾਰਦਰਸ਼ਤਾ ਨਾਲ ਹਲ ਕਰਨਗੇ। ਉਨ੍ਹਾਂ  ਕਿਹਾ ਕਿ ਆਮ ਲੋਕਾਂ ਦੀ ਸਰਕਾਰ ਹੈ ਤੇ ਪਾਰਟੀਬਾਰੀ ਤੋਂ ਉਪਰ ਉਠ ਕੇ ਲੋਕਾ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣ।

favorite Follow us for the latest updates:

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।

Digital Archives

Follow Us

Recommended Posts

amp_stories Web Stories
local_fire_department Trending menu Menu