ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ!

01 ਨਸ਼ਾ ਤਸਕਰ 01 ਕਿਲੋ ਹੈਰੋਇਨ ਸਮੇਤ ਕਾਬੂ!

ਪਬਲਿਕ ਬਾਈਟਸ ਡੈਸਕ
ਪਬਲਿਕ ਬਾਈਟਸ ਡੈਸਕ Verified Public Figure • 05 Nov, 2026 Guest Writer
Mar 20, 2025 • 10:34 PM
LATEST NEWS
Logo
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ!
“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ!”
Favicon
Read more on punjabi.thepublicbytes.com
20 Mar 2025
https://punjabi.thepublicbytes.com/Another-major-operation-by-Fazilka-Police-under-the-war-on-drugs-campaign
Copied
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ!

ਫਾਜ਼ਿਲਕਾ: 20 ਮਾਰਚ : ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਡੀ.ਆਈ.ਜੀ ਫਿਰੋਜ਼ਪੁਰ ਰੇਂਜ ਫਿਰੋਜ਼ਪੁਰ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਸਦਰ ਜਲਾਲਾਬਾਦ ਨੂੰ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ।

ਸ੍ਰੀ ਜਤਿੰਦਰ ਸਿੰਘ ਡੀ ਐਸ ਪੀ ਸਬ ਡਵੀਜ਼ਨ ਜਲਾਲਾਬਾਦ ਅਤੇ ਸ੍ਰੀ ਬਲਕਾਰ ਸਿੰਘ ਡੀ.ਐਸ.ਪੀ ਇਨਵੈਸਟੀਗੇਸ਼ਨ ਫਾਜ਼ਿਲਕਾ ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ ਸੀ.ਆਈ.ਏ ਫਾਜ਼ਿਲਕਾ -2 (ਕੈਂਪ ਐਟ ਅਬੋਹਰ) ਦੀ ਟੀਮ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਥਾਣਾ ਸਦਰ ਜਲਾਲਾਬਾਦ ਦੇ ਏਰੀਆ ਵਿੱਚ ਗਸ਼ਤ ਕਰ ਰਹੀ ਸੀ। ਗਸ਼ਤ ਦੋਰਾਨ ਪੁਲਿਸ ਪਾਰਟੀ ਨੇ ਪਿੰਡ ਸੁਖੇਰਾ ਬੋਦਲਾ ਅਤੇ ਫੱਤੂ ਵਾਲਾ ਲਿੰਕ ਰੋਡ ਤੇ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਪਾਸੋਂ ਇੱਕ ਲਿਫਾਫੇ ਵਿੱਚੋਂ 01 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮੰਨੀ ਪੁੱਤਰ ਜੋਗਿੰਦਰ ਸਿੰਘ ਵਾਸੀ ਹਜਾਰਾ ਰਾਮ ਸਿੰਘ ਵਾਲਾ ਵਜੋਂ ਹੋਈ । ਜਿਸਦੇ ਖ਼ਿਲਾਫ਼ ਮੁੱਕਦਮਾ ਨੰ. 26 ਮਿਤੀ 19-03-2024, ਜੁਰਮ 21C NDPS ਐਕਟ, ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕੀਤਾ ਗਿਆ ਹੈ।  ਮੁੱਕਦਮਾ ਦੀ ਤਫਤੀਸ਼ ਜਾਰੀ ਹੈ। ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।  

ਐਸਐਸਪੀ ਫਾਜ਼ਿਲਕਾ ਸ੍ਰੀ ਵਰਿੰਦਰ ਸਿੰਘ ਬਰਾੜ ਜੀ ਵੱਲੋਂ ਅਪੀਲ ਕੀਤੀ ਗਈ ਹੈ ਕਿ ਫਾਜ਼ਿਲਕਾ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ੀਰੋ ਟੋਲਰੈਂਸ ਤੇ ਕੰਮ ਕਰ ਰਹੀ ਹੈ। ਨਸ਼ਾ ਤਸਕਰਾਂ ਦੀ ਇਸ ਜਿਲ੍ਹਾ ਵਿੱਚ ਕੋਈ ਥਾਂ ਨਹੀਂ ਹੈ। ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਫਾਜ਼ਿਲਕਾ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ।

favorite Follow us for the latest updates:

ਪਬਲਿਕ ਬਾਈਟਸ ਡੈਸਕ Verified Public Figure • 05 Nov, 2026 Guest Writer

ਪਬਲਿਕ ਬਾਈਟਸ ਇੱਕ ਗਤੀਸ਼ੀਲ ਸਮਾਚਾਰ ਮੰਚ ਹੈ ਜੋ ਨਵੀਨਤਮ ਅੱਪਡੇਟਾਂ, ਅੰਦਰੂਨੀ ਖ਼ਬਰਾਂ ਅਤੇ ਨਿਸਪੱਖ ਪੱਤਰਕਾਰਤਾ ਪ੍ਰਦਾਨ ਕਰਦਾ ਹੈ। ਅਸੀਂ ਤੁਹਾਨੂੰ ਰਾਜਨੀਤੀ, ਵਪਾਰ, ਮਨੋਰੰਜਨ, ਖੇਡਾਂ ਅਤੇ ਹੋਰ ਵਿਭਾਗਾਂ ਦੀ ਤਾਜ਼ਾ ਜਾਣਕਾਰੀ ਉਪਲਬਧ ਕਰਵਾਉਂਦੇ ਹਾਂ। "ਤੁਹਾਡੀ ਆਵਾਜ਼, ਤੁਹਾਡੀ ਖ਼ਬਰ" – ਅਸੀਂ ਤੁਹਾਡੀਆਂ ਗੱਲਾਂ ਨੂੰ ਜਨਤਾ ਤਕ ਪਹੁੰਚਾਉਣ ਲਈ ਵਚਨਬੱਧ ਹਾਂ।

Digital Archives

Follow Us

Recommended Posts

amp_stories Web Stories
local_fire_department Trending menu Menu