ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ
ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor
Jun 12, 2025 • 7:46 PM
LATEST NEWS
Logo
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼
“ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼”
Favicon
Read more on punjabi.thepublicbytes.com
12 Jun 2025
https://punjabi.thepublicbytes.com/Directorate-of-Education-releases-book-Natural-Disaster-Management-and-Role-of-Punjabis
Copied
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਵਿਸ਼ੇ ’ਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦੁਰਗੜ੍ਹ, ਪਟਿਆਲਾ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਸੈਮੀਨਾਰ ’ਚ ਪੜ੍ਹੇ ਗਏ ਖੋਜ ਪੱਤਰਾਂ ਨੂੰ ਕਿਤਾਬ ਰੂਪ ਵਿਚ ਤਿਆਰ ਕੀਤਾ ਗਿਆ ਹੈ, ਜਿਸ ਨੂੰ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਤਿਆਰ ਕੀਤੀਆਂ ਸਰਗਰਮੀਆਂ ਨੂੰ ਵੀ ਰਿਲੀਜ਼ ਕੀਤਾ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ (ਵਿਦਿਆ) ਇੰਜੀ: ਸੁਖਮਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਕਰਵਾਏ ਗਏ ਸੈਮੀਨਾਰ ਦੌਰਾਨ ਕੁਦਰਤੀ ਆਫਤਾਂ ਦੇ ਸੰਦਰਭ ਵਿੱਚ ਪੰਜਾਬੀਆਂ ਦੀ ਭੂਮਿਕਾ ’ਤੇ ਸਕਾਰਾਤਮਕ ਚਰਚਾ ਕੀਤੀ ਗਈ ਸੀ। ਵਿਦਵਾਨਾਂ ਵੱਲੋ ਪੜ੍ਹੇ ਗਏ ਖੋਜ ਪੱਤਰਾਂ ਨੂੰ ਕਿਤਾਬੀ ਰੂਪ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਸਰਗਰਮੀਆਂ ਰੂਪੀ ਕਿਤਾਬਚਾ ਵੀ ਜਾਰੀ ਕੀਤਾ ਗਿਆ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੁੱਖ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਸਕੱਤਰ, ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਪਰਮਜੀਤ ਸਿੰਘ ਖਾਲਸਾ, ਮੈਂਬਰ ਇੰਚਾਰਜ ਵਿਦਿਆ ਸ. ਗੁਰਮੀਤ ਸਿੰਘ ਬੂਹ, ਮੈਂਬਰ ਜਥੇਦਾਰ ਕੌਰ ਸਿੰਘ, ਸਕੱਤਰ ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਪ੍ਰਿਤਪਾਲ ਸਿੰਘ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਪ੍ਰਿੰਸੀਪਲ ਡਾ. ਰਜਿੰਦਰ ਕੌਰ, ਡਾ. ਅਮਨਦੀਪ ਹੀਰਾ, ਡਾ. ਸਰਬਜੀਤ ਕੌਰ, ਡਾ. ਕੁਲਵਿੰਦਰ ਸਿੰਘ, ਡਾ. ਰੁਪਿੰਦਰ ਸਿੰਘ, ਡਾ. ਗੁਰਜੀਤ ਸਿੰਘ, ਡਾ. ਹਰਮਨਦੀਪ ਸਿੰਘ, ਪ੍ਰੋ. ਮਲਵਿੰਦਰ ਸਿੰਘ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਆਦਿ ਹਾਜ਼ਰ ਸਨ।

favorite Follow us for the latest updates:

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।

Digital Archives

Follow Us

Recommended Posts

amp_stories Web Stories
local_fire_department Trending menu Menu