ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ
ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor
Jun 27, 2025 • 8:05 PM
LATEST NEWS
Logo
ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ
“ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ”
Favicon
Read more on punjabi.thepublicbytes.com
27 Jun 2025
https://punjabi.thepublicbytes.com/Government-should-be-serious-about-making-strict-laws-regarding-sacrilege---Advocate-Dhami
Copied
ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਵਿਗੜ ਰਹੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ ’ਤੇ ਸਰਕਾਰ ਦੀ ਪਹੁੰਚ ਲਗਾਤਾਰ ਗੈਰ-ਜ਼ੁੰਮੇਵਰਾਨਾ ਰਹੀ ਹੈ, ਜਿਸ ਕਾਰਨ ਸਿੱਖ ਨੌਜੁਆਨ ਦੀ ਜ਼ਿੰਦਗੀ ਨੂੰ ਖ਼ਤਰਾ ਬਣਿਆ ਹੋਇਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਦਾ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੇਅਦਬੀਆਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਪਾਸ ਕਰਨ ਵਾਸਤੇ ਕਈ ਵਾਰ ਸਰਕਾਰਾਂ ਨੂੰ ਲਿਖਿਆ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਵੱਲੋਂ ਬੇਹੱਦ ਸੰਜੀਦਾ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਇਸੇ ਹੀ ਸਬੰਧ ਵਿਚ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖਾਲਸਾ ਸੰਘਰਸ਼ ਦੇ ਰਾਹ ’ਤੇ ਹੈ, ਪ੍ਰੰਤੂ ਸਰਕਾਰ ਦੀ ਖ਼ਾਮੋਸ਼ੀ ਸਵਾਲ ਖੜ੍ਹੇ ਕਰ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਫੜ੍ਹੇ ਗਏ ਦੋਸ਼ੀ ਅਕਸਰ ਹੀ ਸਖ਼ਤ ਕਾਨੂੰਨ ਦੀ ਘਾਟ ਕਾਰਨ ਜਲਦ ਛੁੱਟ ਜਾਂਦੇ ਹਨ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਆਹਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀਆਂ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਨੌਜੁਆਨ ਦੀ ਸਮੁੱਚਾ ਪੰਥ ਹਮਾਇਤ ਕਰਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਇਸ ਨੌਜੁਆਨ ਨੂੰ ਮਿਲ ਕੇ ਸਮਰਥਨ ਦਿੱਤਾ ਗਿਆ ਸੀ ਅਤੇ ਹੁਣ ਵੀ ਸਿੱਖ ਸੰਸਥਾ ਉਸ ਦੇ ਨਾਲ ਹੈ।

favorite Follow us for the latest updates:

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।

Digital Archives

Follow Us

Recommended Posts

amp_stories Web Stories
local_fire_department Trending menu Menu