ਪਿੰਡ ਕਰਨੀ ਖੇੜਾ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਕੀਤਾ ਜਾਗਰੂਕ

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ
ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor
Jun 13, 2025 • 4:56 PM
LATEST NEWS
Logo
ਪਿੰਡ ਕਰਨੀ ਖੇੜਾ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਕੀਤਾ ਜਾਗਰੂਕ
“ਪਿੰਡ ਕਰਨੀ ਖੇੜਾ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਕੀਤਾ ਜਾਗਰੂਕ”
Favicon
Read more on punjabi.thepublicbytes.com
13 Jun 2025
https://punjabi.thepublicbytes.com/MGNREGA-workers-in-village-Karni-Khera-were-made-aware-about-prevention-of-malaria-fever
Copied
ਪਿੰਡ ਕਰਨੀ ਖੇੜਾ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਕੀਤਾ ਜਾਗਰੂਕ

ਫਾਜ਼ਿਲਕਾ, 13 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਮੁਢਲਾ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਸਿਵਲ ਸਰਜਨ ਡਾਕਟਰ ਰਾਜ ਕੁਮਾਰ ਅਤੇ ਜ਼ਿਲ੍ਹਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਦੇ ਨਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾਕਟਰ ਪੰਕਜ ਚੌਹਾਨ ਦੀ ਅਗਵਾਈ ਵਿੱਚ ਮਲੇਰੀਆ ਜਾਗਰੂਕਤਾ ਕੈਂਪ ਪਿੰਡ ਕਰਨੀ ਖੇੜਾ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ।

ਇਸ ਮੌਕੇ ਸਿਹਤ ਸੁਪਰਵਾਈਜ਼ਰ ਸ਼੍ਰੀ ਵਿਜੇ ਕੁਮਾਰ ਨਾਗਪਾਲ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨੂਫਲੀਜਮਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ ਖੜੇ ਪਾਣੀ ਉੱਤੇ ਪੈਦਾ ਪਲਦਾ ਹੈ। ਇਹ ਮੱਛਰ ਸਵੇਰੇ ਅਤੇ ਰਾਤ ਵੇਲੇ ਕੱਟਦੇ ਹਨ। ਉਹਨਾਂ ਨੇ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਸ ਪਾਸ ਸਭ ਸੇ ਰੱਖਣੀ ਚਾਹੀਦੀ ਹੈ।

ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕੇ ਘਰਾਂ ਵਿੱਚ ਕੂਲਰਾਂ ਫਰਿਜਾਂ ਦੀਆਂ ਟਰੇਆਂ ਪਾਣੀ ਦੀਆਂ ਟੈਂਕੀਆਂ ਆਦਿ ਦੀ ਸਾਫ ਸਫਾਈ ਹਰ ਹਫਤੇ ਜਾ ਹਫਤੇ ਵਿੱਚ ਘੱਟੋ ਘੱਟ ਇੱਕ ਵਾਰ ਜਰੂਰ ਕਰਨੀ ਚਾਹੀਦੀ ਹੈ। ਮਲੇਰੀਆ ਬੁਖਾਰ ਦੇ ਮੁੱਖ ਲੱਛਣ ਤੇਜ ਬੁਖਾਰ ਸਿਰ ਦਰਦ ਉਲਟੀ ਕਾਬਾ ਲੱਗਣਾ ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੋਣਾ ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸਿਟਾਮੋਲ ਦੀ ਗੋਲੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਕਤ ਕੀਤਾ ਜਾਂਦਾ ਹੈ।

ਇਸ ਮੌਕੇ ਮੈਡੀਕਲ ਅਫਸਰ ਡਾਕਟਰ ਸੁਰਬੀ ਗਰਗ, ਪਵਨ ਕੁਮਾਰ ਫਾਰਮਾਸਿਸਟ, ਸਿਹਤ ਵਰਕਰ ਸਤਵਿੰਦਰ ਸਿੰਘ, ਏਕਤਾ ਕੰਬੋਜ, ਮੈਂਬਰ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।

favorite Follow us for the latest updates:

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।

Digital Archives

Follow Us

Recommended Posts

amp_stories Web Stories
local_fire_department Trending menu Menu