ਪੰਜਾਬ ਨੈਸ਼ਨਲ ਬੈਂਕ ਵੱਲੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਭੇਟ, ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ
ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor
Jun 13, 2025 • 10:14 AM
LATEST NEWS
Logo
ਪੰਜਾਬ ਨੈਸ਼ਨਲ ਬੈਂਕ ਵੱਲੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਭੇਟ, ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
“ਪੰਜਾਬ ਨੈਸ਼ਨਲ ਬੈਂਕ ਵੱਲੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਭੇਟ, ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ”
Favicon
Read more on punjabi.thepublicbytes.com
13 Jun 2025
https://punjabi.thepublicbytes.com/Punjab-National-Bank-donates-bus-to-Sri-Darbar-Sahib,-Advocate-Dhami-honours-bank-officials
Copied
ਪੰਜਾਬ ਨੈਸ਼ਨਲ ਬੈਂਕ ਵੱਲੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਭੇਟ, ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 13 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਪੰਜਾਬ ਨੈਸ਼ਨਲ ਬੈਂਕ ਵੱਲੋਂ ਅੱਜ ਇੱਕ ਬੱਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਗਈ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਜ਼ੋਨਲ ਮੈਨੇਜਰ ਅਮੀਤਾਬ ਆਨੰਦ ਤੇ ਡਿਪਟੀ ਜ਼ੋਨਲ ਮੈਨੇਜਰ ਬੌਬੀ ਤਨਵਰ ਤੇ ਹੋਰ ਅਧਿਕਾਰੀਆਂ ਨੇ ਬੱਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸੰਗਤਾਂ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ ਪੰਜਾਬ ਨੈਸ਼ਨਲ ਬੈਂਕ ਵੱਲੋਂ ਸੰਗਤਾਂ ਦੀ ਸਹੂਲਤ ਲਈ ਇੱਕ ਬੱਸ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਪਹਿਲਾਂ ਵੀ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾਇਆ ਗਿਆ ਹੈ।

ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਬੈਂਕ ਵੱਲੋਂ ਅੱਗੇ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪੰਜਾਬ ਨੈਸ਼ਨਲ ਬੈਂਕ ਅਧਿਕਾਰੀਆਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਸਮੇਰ ਸਿੰਘ ਲਾਛੜੂ, ਜਥੇਦਾਰ ਕੌਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਪੰਜਾਬ ਨੈਸ਼ਨਲ ਬੈਂਕ ਦੇ ਸ੍ਰੀ ਕਪਿਲ ਕੁਮਾਰ ਗਾਂਧੀ ਡਿਪਟੀ ਸਰਕਲ ਹੈੱਡ, ਸ. ਹੇਮੰਤ ਸਿੰਘ ਸ਼ੰਗਾਰਾ ਡਿਪਟੀ ਸਰਕਲ ਹੈੱਡ, ਸ੍ਰੀ ਗੋਤਮ ਸ਼ਰਮਾ, ਸ. ਹਰਪ੍ਰੀਤ ਸਿੰਘ ਬ੍ਰਾਂਚ ਹੈੱਡ ਸ੍ਰੀ ਦਰਬਾਰ ਸਾਹਿਬ, ਸ. ਫ਼ਤਿਹ ਸਿੰਘ, ਸ੍ਰੀ ਰਵਿੰਦਰ ਕੁਮਾਰ, ਸ੍ਰੀ ਅਰਪਨਾ ਸ਼ਰਮਾ, ਸੰਦੀਪ ਸਹੋਤਾ, ਸ. ਕਨਵਲਦੀਪ ਸਿੰਘ ਖਹਿਰਾ ਤੇ ਸ. ਪ੍ਰਭਜੋਤ ਸਿੰਘ ਵੀ ਮੌਜੂਦ ਸਨ।

favorite Follow us for the latest updates:

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।

Digital Archives

Follow Us

Recommended Posts

amp_stories Web Stories
local_fire_department Trending menu Menu