ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ 26 ਜੂਨ ਨੂੰ ਫਾਜਿਲਕਾ ਵਿਖੇ ਲਗਾਇਆ ਜਾਵੇਗਾ "ਖੁੱਲਾ ਦਰਬਾਰ "

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ
ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor
Jun 24, 2025 • 9:07 PM
LATEST NEWS
Logo
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ 26 ਜੂਨ ਨੂੰ ਫਾਜਿਲਕਾ ਵਿਖੇ ਲਗਾਇਆ ਜਾਵੇਗਾ "ਖੁੱਲਾ ਦਰਬਾਰ "
“ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ 26 ਜੂਨ ਨੂੰ ਫਾਜਿਲਕਾ ਵਿਖੇ ਲਗਾਇਆ ਜਾਵੇਗਾ "ਖੁੱਲਾ ਦਰਬਾਰ "”
Favicon
Read more on punjabi.thepublicbytes.com
24 Jun 2025
https://punjabi.thepublicbytes.com/Punjab-State-Womens-Commission-to-hold-Khulla-Darbar-in-Fazilka-on-June-26
Copied
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ 26 ਜੂਨ ਨੂੰ ਫਾਜਿਲਕਾ ਵਿਖੇ ਲਗਾਇਆ ਜਾਵੇਗਾ "ਖੁੱਲਾ ਦਰਬਾਰ "

ਫਾਜ਼ਿਲਕਾ, 24 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ, ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ, 26 ਜੂਨ 2025 (ਵੀਰਵਾਰ) ਨੂੰ ਸਵੇਰੇ 10.30 ਵਜੇ ਕਾਨਫਰੰਸ ਹਾਲ ਦਫਤਰ ਡਿਪਟੀ ਕਮਿਸ਼ਨਰ, ਫਾਜਿਲਕਾ ਵਿਖੇ ਇੱਕ ਖੁੱਲਾ ਦਰਬਾਰ/ਲੋਕ ਅਦਾਲਤ ਲਗਾਇਆ ਜਾਵੇਗਾ।

ਇਸ ਖੁੱਲੇ ਦਰਬਾਰ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਿੱਧਾ ਅਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ। ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਮੌਜੂਦ ਰਹਿਣਗੇ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ। ਇਹ ਖੁੱਲਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ਼ ਦਿਲਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੋਵੇਗਾ।

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸਮੂਹ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਖੁੱਲੇ ਦਰਬਾਰ/ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਭ ਉਠਾਇਆ ਜਾਵੇ |

favorite Follow us for the latest updates:

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।

Digital Archives

Follow Us

Recommended Posts

amp_stories Web Stories
local_fire_department Trending menu Menu