ਪੰਜਾਬ ਐਂਡ ਸਿੰਧ ਬੈਂਕ ਨੇ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ
ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor
Jun 24, 2025 • 8:51 PM
LATEST NEWS
Logo
ਪੰਜਾਬ ਐਂਡ ਸਿੰਧ ਬੈਂਕ ਨੇ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ
“ਪੰਜਾਬ ਐਂਡ ਸਿੰਧ ਬੈਂਕ ਨੇ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ”
Favicon
Read more on punjabi.thepublicbytes.com
24 Jun 2025
https://punjabi.thepublicbytes.com/Punjab-and-Sindh-Bank-handed-over-two-water-coolers-to-the-Shiromani-Gurdwara-Parbandhak-Committee-for-the-convenience-of-the-devotees
Copied
ਪੰਜਾਬ ਐਂਡ ਸਿੰਧ ਬੈਂਕ ਨੇ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ

ਅੰਮ੍ਰਿਤਸਰ, 24 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਪੰਜਾਬ ਐਂਡ ਸਿੰਧ ਬੈਂਕ ਦੇ 118ਵੇਂ ਸਥਾਪਨਾ ਦਿਵਸ ਮੌਕੇ ਅੱਜ ਬੈਂਕ ਪ੍ਰਬੰਧਕਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਗਤ ਦੀ ਸਹੂਲਤ ਲਈ ਦੋ ਵਾਟਰ ਕੂਲਰ ਸੌਂਪੇ। ਇਸ ਮੌਕੇ ਪੰਜਾਬ ਐਂਡ ਸਿੰਧ ਬੈਂਕ ਦੇ ਜਨਰਲ ਮੈਨੇਜਰ ਸ੍ਰੀ ਚਮਨ ਲਾਲ, ਜ਼ੋਨਲ ਮੈਨੇਜਰ ਸ. ਗੁਰਮੀਤ ਸਿੰਘ, ਜ਼ੋਨਲ ਚੀਫ ਮੈਨੇਜਰ ਸ. ਸੁਖਵਿੰਦਰ ਸਿੰਘ ਚੌਹਾਨ, ਬ੍ਰਾਂਚ ਮੈਨੇਜਰ ਸ. ਸੁਖਪ੍ਰੀਤ ਸਿੰਘ ਤੇ ਹੋਰ ਬੈਂਕ ਅਧਿਕਾਰੀਆਂ ਨੂੰ ਸ੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪੰਜਾਬ ਐਂਡ ਸਿੰਧ ਬੈਂਕ ਦਾ ਸਿੱਖਾਂ ਨਾਲ ਗਹਿਰਾ ਸਬੰਧ ਹੈ। ਉਨ੍ਹਾਂ ਕਿਹਾ ਕਿ ਇਸ ਬੈਂਕ ਦੀ ਸਥਾਪਨਾ ਅੰਮ੍ਰਿਤਸਰ ਦੀ ਪਾਵਨ ਧਰਤੀ ਤੋਂ ਹੋਈ ਸੀ ਅਤੇ ਇਸ ਦੇ 118 ਸਾਲਾ ਸਥਾਪਨਾ ਦਿਵਸ ਦੇ ਬੈਂਕ ਅਧਿਕਾਰੀਆਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਦੀ ਸਹੂਲਤ ਲਈ 2 ਵਾਟਰ ਕੂਲਰ ਭੇਟ ਕੀਤੇ ਹਨ। ਉਨ੍ਹਾਂ ਬੈਂਕ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਅਦਾਰੇ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। 

ਇਸੇ ਦੌਰਾਨ ਪੰਜਾਬ ਐਂਡ ਸਿੰਧ ਬੈਂਕ ਦੇ ਜਨਰਲ ਮੈਨੇਜਰ ਸ੍ਰੀ ਚਮਨ ਲਾਲ ਨੇ ਕਿਹਾ ਕਿ ਬੈਂਕ ਦੇ ਸਥਾਪਨਾ ਦਿਵਸ ਮੌਕੇ ਹਰ ਸਾਲ ਦੀ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬੈਂਕ ਕਰਮਚਾਰੀਆਂ ’ਤੇ ਇਸੇ ਤਰ੍ਹਾਂ ਆਪਣੀ ਰਹਿਮਤ ਬਣਾਈ ਰੱਖਣ ਅਤੇ ਸੰਗਤਾਂ ਦੀ ਸੇਵਾ ਕਰਨ ਦਾ ਬਲ ਪ੍ਰਦਾਨ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਸੁਰਜੀਤ ਸਿੰਘ ਰਾਣਾ, ਸ. ਹਰਜਿੰਦਰ ਸਿੰਘ ਤੋਂ ਇਲਾਵਾ ਪੰਜਾਬ ਐਂਡ ਸਿੰਧ ਬੈਂਕ ਦੇ ਅਧਿਕਾਰੀ ਤੇ ਹੋਰ ਮੌਜੂਦ ਸਨ।

favorite Follow us for the latest updates:

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।

Digital Archives

Follow Us

Recommended Posts

amp_stories Web Stories
local_fire_department Trending menu Menu