ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸੰਬੰਧੀ 34 ਮੈਂਬਰੀ ਕਮੇਟੀ ਗਠਿਤ - ਐਡਵੋਕੇਟ ਧਾਮੀ

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ
ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor
Jun 26, 2025 • 8:13 PM
LATEST NEWS
Logo
ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸੰਬੰਧੀ  34 ਮੈਂਬਰੀ ਕਮੇਟੀ ਗਠਿਤ - ਐਡਵੋਕੇਟ ਧਾਮੀ
“ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸੰਬੰਧੀ 34 ਮੈਂਬਰੀ ਕਮੇਟੀ ਗਠਿਤ - ਐਡਵੋਕੇਟ ਧਾਮੀ”
Favicon
Read more on punjabi.thepublicbytes.com
26 Jun 2025
https://punjabi.thepublicbytes.com/SGPC-forms-34-member-committee-regarding-service-rules-of-Jathedar-Sri-Akal-Takht-Sahib---Advocate-Dhami
Copied
ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸੰਬੰਧੀ  34 ਮੈਂਬਰੀ ਕਮੇਟੀ ਗਠਿਤ - ਐਡਵੋਕੇਟ ਧਾਮੀ
ਅੰਮ੍ਰਿਤਸਰ, 26 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਕਮੇਟੀ ਵਿਚ ਸਿੰਘ ਸਾਹਿਬਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਇੱਕ ਨੁਮਾਇੰਦਾ, ਪ੍ਰਧਾਨ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦਾ ਇੱਕ ਨੁਮਾਇੰਦਾ, ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਮੁਖੀ ਸੰਪ੍ਰਦਾ ਕਾਰਸੇਵਾ ਭੂਰੀਵਾਲੇ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ, ਮਹੰਤ ਰਮਿੰਦਰ ਦਾਸ ਉਦਾਸੀਨ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਪ੍ਰਧਾਨ ਚੀਫ ਖ਼ਾਲਸਾ ਦੀਵਾਨ ਸ੍ਰੀ ਅੰਮ੍ਰਿਤਸਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ, ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਗੁਰਬਾਣੀ ਵਿਆਕਰਣ ਦੇ ਮਾਹਿਰ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ, ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂਕੇ, ਮਹੰਤ ਮਨਜੀਤ ਸਿੰਘ ਜੰਮੂ ਕਸ਼ਮੀਰ, ਬੀਬੀ ਇੰਦਰਜੀਤ ਕੌਰ ਮੁਖੀ ਭਗਤ ਪੂਰਨ ਸਿੰਘ ਪਿੰਗਲਵਾੜਾ, ਡਾ. ਕਰਮਜੀਤ ਸਿੰਘ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਪ੍ਰਿਤਪਾਲ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ ਪਟਿਆਲਾ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਇੰਦਰਜੀਤ ਸਿੰਘ ਗੋਗੋਆਣੀ ਪ੍ਰਿੰ: ਖ਼ਾਲਸਾ ਕਾਲਜ ਅੰਮ੍ਰਿਤਸਰ, ਸਿੱਖ ਵਿਦਵਾਨ ਡਾ. ਕੇਹਰ ਸਿੰਘ, ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਡੇਹਰਾਦੂਨ, ਗਿ: ਬਲਜੀਤ ਸਿੰਘ ਪ੍ਰਿੰ: ਸਾਹਿਬਜ਼ਾਦਾ ਜੁਝਾਰ ਸਿੰਘ ਸਿੱਖ ਮਿਸ਼ਨਰੀ ਕਾਲਜ ਚੌਂਤਾ, ਸਿੱਖ ਵਿਦਵਾਨ ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਡਾ. ਜਤਿੰਦਰਪਾਲ ਸਿੰਘ ਉੱਪਲ ਆਸਟ੍ਰੇਲੀਆ, ਸ. ਰਾਜਬੀਰ ਸਿੰਘ ਕੈਨੇਡਾ, ਸ. ਇੰਦਰਪਾਲ ਸਿੰਘ ਚੱਢਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਹੈ। 

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਤੇ ਮੰਗੇ ਸੁਝਾਵਾਂ ਤਹਿਤ ਬਹੁਤ ਸਾਰੀਆਂ ਸੰਪ੍ਰਦਾਵਾਂ, ਜਥੇਬੰਦੀਆਂ ਅਤੇ ਵਿਦਵਾਨਾਂ ਨੇ ਪਹਿਲਾਂ ਹੀ ਆਪਣੇ ਸੁਝਾਅ ਲਿਖਤੀ ਰੂਪ ਵਿਚ ਭੇਜੇ ਹਨ। ਇਨ੍ਹਾਂ ਵਿਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਨਾਂਦੇੜ, ਦਲ ਖਾਲਸਾ, ਅਖੰਡ ਕੀਰਤਨੀ ਜਥਾ, ਪੰਥਕ ਤਾਲਮੇਲ ਸੰਗਠਨ, ਸਿੱਖ ਕੌਂਸਲ ਯੂਕੇ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ਼੍ਰੋਮਣੀ ਖਾਲਸਾ ਪੰਚਾਇਤ, ਸਿੰਘ ਸਭਾਵਾਂ ਸਮੇਤ ਹੋਰ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿਚ ਸਿੱਖ ਵਿਦਵਾਨ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਤਰਫੋਂ ਹੁਣ ਇਸ ਸਬੰਧ ਵਿਚ 34 ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ, ਜੋ ਆਪਣੀ ਰਾਇ ਰਿਪੋਰਟ ਦੇਵੇਗੀ।

favorite Follow us for the latest updates:

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।

Digital Archives

Follow Us

Recommended Posts

amp_stories Web Stories
local_fire_department Trending menu Menu