ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ
ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor
Jun 25, 2025 • 9:52 PM
LATEST NEWS
Logo
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
“ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ”
Favicon
Read more on punjabi.thepublicbytes.com
25 Jun 2025
https://punjabi.thepublicbytes.com/SGPC-organizes-Gurmat-Samagam-on-the-occasion-of-the-martyrdom-anniversary-of-Baba-Banda-Singh-Bahadur
Copied
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। 

ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨ੍ਹਾਂ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ ਵਿਚ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਢਾਡੀ ਭਾਈ ਜਸਬੀਰ ਸਿੰਘ ਵਲਟੋਹਾ ਅਤੇ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। 

ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ, ਸ. ਯੁਵਰਾਜ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਲਾਲ ਸਿੰਘ ਤੇ ਹੋਰ ਹਾਜ਼ਰ ਸਨ।

favorite Follow us for the latest updates:

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।

Digital Archives

Follow Us

Recommended Posts

amp_stories Web Stories
local_fire_department Trending menu Menu