ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦੇ ਦੁੱਖ ਦਰਦ ਨੂੰ ਸਾਂਝਾ ਕੀਤਾ

ਸ਼ਿਵਮ ਮਦਾਨ
ਸ਼ਿਵਮ ਮਦਾਨ Chief Editor
Jun 17, 2025 • 3:44 PM
LATEST NEWS
Logo
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦੇ ਦੁੱਖ ਦਰਦ ਨੂੰ ਸਾਂਝਾ ਕੀਤਾ
“ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦੇ ਦੁੱਖ ਦਰਦ ਨੂੰ ਸਾਂਝਾ ਕੀਤਾ”
Favicon
Read more on punjabi.thepublicbytes.com
17 Jun 2025
https://punjabi.thepublicbytes.com/Speaker-Kultar-Singh-Sandhwan-shared-the-pain-and-sorrow-of-the-people
Copied
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦੇ ਦੁੱਖ ਦਰਦ ਨੂੰ ਸਾਂਝਾ ਕੀਤਾ

ਵਿਛੜੀਆਂ ਰੂਹਾਂ ਦੀ ਆਤਮਾ ਦੀ ਸ਼ਾਂਤੀ ਲਈ ਕੀਤੀ ਅਰਦਾਸ

ਕੋਟਕਪੂਰਾ 17 ਜੂਨ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਨਿੱਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਉਨ੍ਹਾਂ ਪਿੰਡ ਫਿੱਡੇ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸਵ. ਸਰਦਾਰਨੀ ਬਲਜੀਤ ਕੌਰ ਪਤਨੀ ਸ. ਜੋਗਿੰਦਰ ਸਿੰਘ ਦੇ ਭੋਗ ਵਿੱਚ ਪੁਹੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤਰ੍ਹਾਂ ਉਨ੍ਹਾਂ ਪਿੰਡ ਡੱਗੋ ਰੋਮਾਣਾ ਵਿਖੇ ਸਵ. ਸਰਦਾਰਨੀ ਹਰਪ੍ਰੀਤ ਕੌਰ ਪਤਨੀ ਸੁਖਦਿਆਲ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਦੁੱਖ ਵੰਡਾਇਆ। ਉਨ੍ਹਾਂ ਗੁਰਦੁਆਰਾ ਸ੍ਰੋਮਣੀ ਸੰਗਤ ਸਾਹਿਬ ਵਾਲਮੀਕ ਚੌਂਕ, ਜਲਾਲੇਆਣਾ ਰੋਡ ਕੋਟਕਪੂਰਾ ਵਿਖੇ ਸ. ਬਲਜੀਤ ਸਿੰਘ ਸੰਘਾ ਪੁੱਤਰ ਸ. ਮੱਖਣ ਸਿੰਘ ਸੰਘਾਂ ਦੀ ਅੰਤਿਮ ਅਰਦਾਸ ਵਿੱਚ ਵੀ ਸ਼ਿਰਕਤ ਕੀਤੀ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਘਰ ਪਰਿਵਾਰ ਵਿੱਚੋਂ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰੱਬ ਦੋਵਾਂ ਪਰਿਵਾਰਾਂ ਨੂੰ ਇਸ ਦੁੱਖ ਨੂੰ ਸਹਿਣ ਦਾ ਬੱਲ ਬਖਸੇ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਆਪਣੇ ਚਰਨਾਂ ਵਿੱਚ ਨਿਵਾਜੇ।

ਇਸ ਮੌਕੇ ਪਰਿਵਾਰ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

favorite Follow us for the latest updates:

ਸ਼ਿਵਮ ਮਦਾਨ Chief Editor

ਸ਼ਿਵਮ ਮਦਾਨ "ਪਬਲਿਕ ਬਾਈਟਸ" ਦੇ ਸੰਸਥਾਪਕ ਅਤੇ ਸੰਪਾਦਕ ਹਨ। ਉਹ ਨਿਸਪੱਖ ਅਤੇ ਪ੍ਰਭਾਵਸ਼ਾਲੀ ਪੱਤਰਕਾਰਤਾ ਵਲ ਅੰਗੀਕਾਰ ਕਰਦੇ ਹੋਏ, ਲੋਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਮਹੱਤਵਪੂਰਨ ਖ਼ਬਰਾਂ ਪਹੁੰਚਾਉਣ ਲਈ ਸਮਰਪਿਤ ਹਨ। ਉਨ੍ਹਾਂ ਦਾ ਉਦੇਸ਼ ਯਥਾਰਥਪੂਰਨ ਅਤੇ ਭਰੋਸੇਯੋਗ ਜਾਣਕਾਰੀ ਪ੍ਰਦਾਨ ਕਰਨਾ ਹੈ।

Digital Archives

Follow Us

Recommended Posts

amp_stories Web Stories
local_fire_department Trending menu Menu