ਸਵ. ਬਲਵੀਰ ਸਿੰਘ ਗਿੱਲ ਦੇ ਭੋਗ ਤੇ ਸਪੀਕਰ ਸ. ਸੰਧਵਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਸ਼ਿਵਮ ਮਦਾਨ
ਸ਼ਿਵਮ ਮਦਾਨ Chief Editor
Jun 3, 2025 • 10:32 PM
LATEST NEWS
Logo
ਸਵ. ਬਲਵੀਰ ਸਿੰਘ ਗਿੱਲ ਦੇ ਭੋਗ ਤੇ ਸਪੀਕਰ ਸ. ਸੰਧਵਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ
“ਸਵ. ਬਲਵੀਰ ਸਿੰਘ ਗਿੱਲ ਦੇ ਭੋਗ ਤੇ ਸਪੀਕਰ ਸ. ਸੰਧਵਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ”
Favicon
Read more on punjabi.thepublicbytes.com
3 Jun 2025
https://punjabi.thepublicbytes.com/Speaker-S.-Sandhwan-offered-floral-tributes-on-the-death-anniversary-of-Late-Balvir-Singh-Gill
Copied
ਸਵ. ਬਲਵੀਰ ਸਿੰਘ ਗਿੱਲ ਦੇ ਭੋਗ ਤੇ ਸਪੀਕਰ ਸ. ਸੰਧਵਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਫਰੀਦਕੋਟ ਵਿਖੇ ਸਵ. ਮਾਤਾ ਗੁਰਚਰਨ ਕੌਰ ਨੂੰ ਵੀ ਦਿੱਤੀ ਸ਼ਰਧਾਂਜਲੀ

ਫਰੀਦਕੋਟ 3 ਜੂਨ , ਸ. ਜਗਸੀਰ ਸਿੰਘ ਪੀ.ਏ ਟੂ ਸਪੀਕਰ ਦੇ ਪਿਤਾ ਸਵ. ਬਲਵੀਰ ਸਿੰਘ ਗਿੱਲ ਜੋ ਕੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਸ ਮੌਕੇ ਬੋਲਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦੇ ਕੰਮ ਨੂੰ ਯਾਦ ਕੀਤਾ ਅਤੇ ਕਿਹਾ ਕਿ ਸਵਰਗੀ ਬਲਵੀਰ ਸਿੰਘ ਗਿੱਲ ਨੇ ਹਮੇਸ਼ਾ ਸਮਾਜ ਅਤੇ ਪਿੰਡ ਦੇ ਭਲੇ ਵਾਸਤੇ ਹੀ ਸੋਚਿਆ। ਇਸ ਮੌਕੇ ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਉਪਰੰਤ ਸ. ਸੰਧਵਾਂ ਨੇ ਗੁਰੂਦੁਆਰਾ ਹਰਿੰਦਰਾ ਨਗਰ ਫਰੀਦਕੋਟ ਵਿਖੇ ਸਵ. ਮਾਤਾ ਗੁਰਚਰਨ ਕੌਰ ਦੀ ਅੰਤਮ ਅਰਦਾਸ ਵਿੱਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਵਿਧਾਇਕ ਬਿਲਾਸਪੁਰ ਸ. ਮਨਜੀਤ ਸਿੰਘ, ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ, ਸਾਬਕਾ ਵਿਧਾਇਕ ਸ. ਅਮਰਜੀਤ ਸਿੰਘ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ, ਸ. ਬਰਿੰਦਰ ਸਰਮਾ ਚੇਅਰਮੈਨ ਮਾਰਕਿਟ ਕਮੇਟੀ ਮੋਗਾ, ਬਾਬਾ ਸੁਖਵੰਤ ਸਿੰਘ ਪੱਕਾ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਜਗਤਾਰ ਸਿੰਘ ਜੱਗਾ ਸਰਪੰਚ, ਬੱਬੂ, ਰੋਮਾ ਬਰਾੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

favorite Follow us for the latest updates:

ਸ਼ਿਵਮ ਮਦਾਨ Chief Editor

ਸ਼ਿਵਮ ਮਦਾਨ "ਪਬਲਿਕ ਬਾਈਟਸ" ਦੇ ਸੰਸਥਾਪਕ ਅਤੇ ਸੰਪਾਦਕ ਹਨ। ਉਹ ਨਿਸਪੱਖ ਅਤੇ ਪ੍ਰਭਾਵਸ਼ਾਲੀ ਪੱਤਰਕਾਰਤਾ ਵਲ ਅੰਗੀਕਾਰ ਕਰਦੇ ਹੋਏ, ਲੋਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਮਹੱਤਵਪੂਰਨ ਖ਼ਬਰਾਂ ਪਹੁੰਚਾਉਣ ਲਈ ਸਮਰਪਿਤ ਹਨ। ਉਨ੍ਹਾਂ ਦਾ ਉਦੇਸ਼ ਯਥਾਰਥਪੂਰਨ ਅਤੇ ਭਰੋਸੇਯੋਗ ਜਾਣਕਾਰੀ ਪ੍ਰਦਾਨ ਕਰਨਾ ਹੈ।

Digital Archives

Follow Us

Recommended Posts

amp_stories Web Stories
local_fire_department Trending menu Menu