ਜੂਨ 1984 ਦਾ ਘੱਲੂਆਰਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ - ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ
ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor
Jun 6, 2025 • 6:36 PM
LATEST NEWS
Logo
ਜੂਨ 1984 ਦਾ ਘੱਲੂਆਰਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ - ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
“ਜੂਨ 1984 ਦਾ ਘੱਲੂਆਰਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ - ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ”
Favicon
Read more on punjabi.thepublicbytes.com
6 Jun 2025
https://punjabi.thepublicbytes.com/The-Sikh-community-can-never-forget-the-Ghalluara-massacre-of-June-1984-President-Advocate-Harjinder-Singh-Dhami
Copied
ਜੂਨ 1984 ਦਾ ਘੱਲੂਆਰਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ - ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 6 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਤਕ ਦੁਨੀਆ ਰਹੇਗੀ ਕਾਂਗਰਸ ਵੱਲੋਂ ਸਿੱਖਾਂ ’ਤੇ ਵਰਤਾਇਆ ਕਹਿਰ ਯਾਦ ਕੀਤਾ ਜਾਂਦਾ ਰਹੇਗਾ। ਹਰ ਸਾਲ ਜੂਨ ਮਹੀਨੇ ਅੰਦਰ ਸਿੱਖ ਕੌਮ ਦੀਆਂ ਭਾਵਨਾਵਾਂ ਗਹਿਰੀ ਪੀੜਾ ’ਚੋਂ ਲੰਘਦੀਆਂ ਹਨ ਅਤੇ ਹਰ ਸੰਜੀਦਾ ਮਨੁੱਖ ਸਰਕਾਰ ਦੀ ਇਸ ਘਟੀਆ ਹਰਕਤ ਨੂੰ ਨਿੰਦਦਾ ਹੈ। ਉਨ੍ਹਾਂ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਕੌਮ ਦੇ ਜੁਝਾਰੂ ਨਾਇਕ ਕਰਾਰ ਦਿੰਦਿਆਂ ਕੌਮ ਦੀ ਚੜ੍ਹਦੀ ਕਲਾ ਵਾਸਤੇ ਕਾਮਨਾ ਕੀਤੀ।

ਉਨ੍ਹਾਂ ਕਿਹਾ ਕਿ ਜੂਨ ਦਾ ਇਹ ਹਫ਼ਤਾ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੀ ਬੇਗਾਨਗੀ ਦਾ ਅਹਿਸਾਸ ਕਰਵਾਉਂਦਾ ਹੈ। ਅੱਜ ਵੀ ਬਹੁਤ ਸਾਰੇ ਮਾਮਲੇ ਸਰਕਾਰਾਂ ਪਾਸ ਲੰਬਤ ਹਨ, ਜਿਨ੍ਹਾਂ ਪ੍ਰਤੀ ਸਰਕਾਰਾਂ ਦਾ ਰਵੱਈਆ ਨਾਕਾਰਾਤਮਿਕ ਹੀ ਰਿਹਾ ਹੈ। ਉਨ੍ਹਾਂ ਕਿਹਾ ਕਿ 2019 ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਭਾਰਤ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਐਲਾਨ ਕੀਤਾ ਸੀ, ਜਿਸ ’ਤੇ ਸਰਕਾਰ ਪੂਰਾ ਨਹੀਂ ਉਤਰੀ।

ਉਨ੍ਹਾਂ ਕਿਹਾ ਕਿ ਅੱਜ ਵੀ ਸਿੱਖਾਂ ਦੀ ਤਾਕਤ ਨੂੰ ਖੇਰੂੰ-ਖੇਰੂੰ ਕਰਨ ਦੇ ਯਤਨ ਹੋ ਰਹੇ ਹਨ,  ਇਸੇ ਤਹਿਤ ਸਿੱਖ ਸੰਸਥਾ ਤੋਂ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਅਲੱਗ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਦੀ ਚੋਣ ਸਮੇਂ ਜਿਸ ਤਰ੍ਹਾਂ ਦਖ਼ਲਅੰਦਾਜ਼ੀ ਕੀਤੀ ਗਈ, ਉਹ ਸਭ ਦੇ ਸਾਹਮਣੇ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਮਸਲਿਆਂ ਦੇ ਹੱਲ ਲਈ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਸ਼ਹੀਦੀ ਸਮਾਗਮ ਵਿਚ ਪਹੁੰਚੇ ਸਿੰਘ ਸਾਹਿਬਾਨ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਪ੍ਰਦਾਵਾਂ, ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।

favorite Follow us for the latest updates:

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।

Digital Archives

Follow Us

Recommended Posts

amp_stories Web Stories
local_fire_department Trending menu Menu