ਫਾਜ਼ਿਲਕਾ: 20 ਮਾਰਚ : ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਡੀ.ਆਈ.ਜੀ ਫਿਰੋਜ਼ਪੁਰ ਰੇਂਜ ਫਿਰੋਜ਼ਪੁਰ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਸਦਰ ਜਲਾਲਾਬਾਦ ਨੂੰ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ।
ਸ੍ਰੀ ਜਤਿੰਦਰ ਸਿੰਘ ਡੀ ਐਸ ਪੀ ਸਬ ਡਵੀਜ਼ਨ ਜਲਾਲਾਬਾਦ ਅਤੇ ਸ੍ਰੀ ਬਲਕਾਰ ਸਿੰਘ ਡੀ.ਐਸ.ਪੀ ਇਨਵੈਸਟੀਗੇਸ਼ਨ ਫਾਜ਼ਿਲਕਾ ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ ਸੀ.ਆਈ.ਏ ਫਾਜ਼ਿਲਕਾ -2 (ਕੈਂਪ ਐਟ ਅਬੋਹਰ) ਦੀ ਟੀਮ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਥਾਣਾ ਸਦਰ ਜਲਾਲਾਬਾਦ ਦੇ ਏਰੀਆ ਵਿੱਚ ਗਸ਼ਤ ਕਰ ਰਹੀ ਸੀ। ਗਸ਼ਤ ਦੋਰਾਨ ਪੁਲਿਸ ਪਾਰਟੀ ਨੇ ਪਿੰਡ ਸੁਖੇਰਾ ਬੋਦਲਾ ਅਤੇ ਫੱਤੂ ਵਾਲਾ ਲਿੰਕ ਰੋਡ ਤੇ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਪਾਸੋਂ ਇੱਕ ਲਿਫਾਫੇ ਵਿੱਚੋਂ 01 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮੰਨੀ ਪੁੱਤਰ ਜੋਗਿੰਦਰ ਸਿੰਘ ਵਾਸੀ ਹਜਾਰਾ ਰਾਮ ਸਿੰਘ ਵਾਲਾ ਵਜੋਂ ਹੋਈ । ਜਿਸਦੇ ਖ਼ਿਲਾਫ਼ ਮੁੱਕਦਮਾ ਨੰ. 26 ਮਿਤੀ 19-03-2024, ਜੁਰਮ 21C NDPS ਐਕਟ, ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ। ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਐਸਐਸਪੀ ਫਾਜ਼ਿਲਕਾ ਸ੍ਰੀ ਵਰਿੰਦਰ ਸਿੰਘ ਬਰਾੜ ਜੀ ਵੱਲੋਂ ਅਪੀਲ ਕੀਤੀ ਗਈ ਹੈ ਕਿ ਫਾਜ਼ਿਲਕਾ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ੀਰੋ ਟੋਲਰੈਂਸ ਤੇ ਕੰਮ ਕਰ ਰਹੀ ਹੈ। ਨਸ਼ਾ ਤਸਕਰਾਂ ਦੀ ਇਸ ਜਿਲ੍ਹਾ ਵਿੱਚ ਕੋਈ ਥਾਂ ਨਹੀਂ ਹੈ। ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਫਾਜ਼ਿਲਕਾ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ!
01 ਨਸ਼ਾ ਤਸਕਰ 01 ਕਿਲੋ ਹੈਰੋਇਨ ਸਮੇਤ ਕਾਬੂ!
Stay Updated!
Get the latest breaking news directly on your phone.