ਦਫ਼ਤਰਾਂ/ਅਦਾਰਿਆਂ ਦੇ ਨਾਮ ਅਤੇ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ਵਿੱਚ ਲਿਖੀਆਂ ਜਾਣ – ਭਾਸ਼ਾ ਅਫ਼ਸਰ

ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਜਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਡਾ. ਸੁਰੇਸ਼ ਮਹਿਤਾ ਨੇ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਪੱਟੀਆਂ ਮੀਲ ਪੱਥਰ, … The post ਦਫ਼ਤਰਾਂ/ਅਦਾਰਿਆਂ ਦੇ ਨਾਮ ਅਤੇ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ਵਿੱਚ ਲਿਖੀਆਂ ਜਾਣ – ਭਾਸ਼ਾ ਅਫ਼ਸਰ appeared first on Punjab Post.

ਪਬਲਿਕ ਬਾਈਟਸ ਡੈਸਕ
ਪਬਲਿਕ ਬਾਈਟਸ ਡੈਸਕ Verified Public Figure • 05 Nov, 2026 Guest Writer
Mar 18, 2025 • 10:37 PM
LATEST NEWS
Logo
ਦਫ਼ਤਰਾਂ/ਅਦਾਰਿਆਂ ਦੇ ਨਾਮ ਅਤੇ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ਵਿੱਚ ਲਿਖੀਆਂ ਜਾਣ – ਭਾਸ਼ਾ ਅਫ਼ਸਰ
“ਦਫ਼ਤਰਾਂ/ਅਦਾਰਿਆਂ ਦੇ ਨਾਮ ਅਤੇ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ਵਿੱਚ ਲਿਖੀਆਂ ਜਾਣ – ਭਾਸ਼ਾ ਅਫ਼ਸਰ”
Favicon
Read more on punjabi.thepublicbytes.com
18 Mar 2025
https://punjabi.thepublicbytes.com/ਦਫ਼ਤਰਾਂਅਦਾਰਿਆਂ-ਦੇ-ਨਾਮ-ਅਤੇ-ਸੰਕੇਤਕ-ਪੱਟੀਆਂ-ਪੰਜਾਬੀ-ਭਾਸ਼ਾ-ਵਿੱਚ-ਲਿਖੀਆਂ-ਜਾਣ-ਭਾਸ਼ਾ-ਅਫ਼ਸਰ
Copied
ਦਫ਼ਤਰਾਂ/ਅਦਾਰਿਆਂ ਦੇ ਨਾਮ ਅਤੇ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ਵਿੱਚ ਲਿਖੀਆਂ ਜਾਣ – ਭਾਸ਼ਾ ਅਫ਼ਸਰ

ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਜਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਡਾ. ਸੁਰੇਸ਼ ਮਹਿਤਾ ਨੇ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਪੱਟੀਆਂ ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਤੋਂ ਹੇਠਾਂ ਲਿਖਿਆ ਜਾਵੇ।
ਜਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜ਼ੀਦਾ ਹੈ ਅਤੇ ਇਸ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨਾ ਵਰਤੀ ਜਾਵੇ, ਕਿਉਂਕਿ ਇਹਨਾਂ ਪੰਜਾਬੀ ਪ੍ਰਚਾਲਣ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਪੰਜਾਬ ਰਾਜ ਭਾਸ਼ਾ (ਸੋਧ) ਐਕਟ-2021 ਤਹਿਤ ਜ਼ੁਰਮਾਨਾ ਲਗਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਨੈਤਿਕ ਤੇ ਕਾਨੂੰਨੀ ਤੌਰ ’ਤੇ ਫ਼ਰਜ਼ ਬਣਦਾ ਹੈ ਕਿ ਅਸੀਂ ਮਾਤ ਭਾਸ਼ਾ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਦੇਈਏ।
ਉਨ੍ਹਾਂ ਸਮੂਹ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪੜਤਾਲ ਕਰਨ ਅਤੇ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜ ਠੀਕ ਹੋਣ।ਜੇਕਰ ਇਸ ਤਰ੍ਹਾਂ ਦੀ ਕੋਈ ਕਮੀ ਪਾਈ ਜਾਂਦੀ ਹੈ ਤਾਂ ਸਬੰਧਿਤ ਅਧਿਕਾਰੀਆਂ ਵਲੋਂ ਉਸ ਨੂੰ ਤੁਰੰਤ ਠੀਕ ਕੀਤਾ ਜਾਵੇ।

The post ਦਫ਼ਤਰਾਂ/ਅਦਾਰਿਆਂ ਦੇ ਨਾਮ ਅਤੇ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ਵਿੱਚ ਲਿਖੀਆਂ ਜਾਣ – ਭਾਸ਼ਾ ਅਫ਼ਸਰ appeared first on Punjab Post.

favorite Follow us for the latest updates:

ਪਬਲਿਕ ਬਾਈਟਸ ਡੈਸਕ Verified Public Figure • 05 Nov, 2026 Guest Writer

ਪਬਲਿਕ ਬਾਈਟਸ ਇੱਕ ਗਤੀਸ਼ੀਲ ਸਮਾਚਾਰ ਮੰਚ ਹੈ ਜੋ ਨਵੀਨਤਮ ਅੱਪਡੇਟਾਂ, ਅੰਦਰੂਨੀ ਖ਼ਬਰਾਂ ਅਤੇ ਨਿਸਪੱਖ ਪੱਤਰਕਾਰਤਾ ਪ੍ਰਦਾਨ ਕਰਦਾ ਹੈ। ਅਸੀਂ ਤੁਹਾਨੂੰ ਰਾਜਨੀਤੀ, ਵਪਾਰ, ਮਨੋਰੰਜਨ, ਖੇਡਾਂ ਅਤੇ ਹੋਰ ਵਿਭਾਗਾਂ ਦੀ ਤਾਜ਼ਾ ਜਾਣਕਾਰੀ ਉਪਲਬਧ ਕਰਵਾਉਂਦੇ ਹਾਂ। "ਤੁਹਾਡੀ ਆਵਾਜ਼, ਤੁਹਾਡੀ ਖ਼ਬਰ" – ਅਸੀਂ ਤੁਹਾਡੀਆਂ ਗੱਲਾਂ ਨੂੰ ਜਨਤਾ ਤਕ ਪਹੁੰਚਾਉਣ ਲਈ ਵਚਨਬੱਧ ਹਾਂ।

Digital Archives

Follow Us

Recommended Posts

amp_stories Web Stories
local_fire_department Trending menu Menu